ਇੱਕ ਮਿੰਟ ਚ ਹੋ ਗਿਆ ਪੂਰਾ ਪਰਿਵਾਰ ਖ਼ਤਮ, ਸ਼੍ਰੀ ਦਮਦਮਾ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਦੇਖੋ ਵੀਡੀਓ

ਆਵਾਜਾਈ ਦੇ ਸਾਧਨ ਵਧ ਜਾਣ ਕਾਰਨ ਆਵਾਜਾਈ ਦੀ ਸਮੱਸਿਆ ਬਹੁਤ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਸੜਕਾਂ ਤੇ ਮੋਟਰ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਇਸ ਤਰ੍ਹਾਂ ਲੱਗਦੀਆਂ ਹਨ। ਜਿਵੇਂ ਇੱਕ ਦੂਜੀ ਦੇ ਪਿੱਛੇ ਕੀੜੀਆਂ ਫਿਰਦੀਆਂ ਹੋਣ। ਆਵਾਜਾਈ ਦੇ ਵੱਧ ਜਾਣ ਕਾਰਨ ਹਰ ਰੋਜ਼ ਸੜਕ ਹਾਦਸੇ ਹੁੰਦੇ ਰਹਿੰਦੇ ਹਨ। ਜ਼ਿਆਦਾ ਹਾਦਸੇ ਤਾਂ ਸਾਡੀ ਅਣਗਹਿਲੀ ਕਾਰਨ ਵਾਪਰਦੇ ਹਨ। ਨਸ਼ਾ ਕਰਕੇ ਗੱਡੀ ਚਲਾਉਣ ਨਾਲ ਜਾਂ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਨਾਲ ਅਕਸਰ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਗਲਤੀ ਕਰਨ ਵਾਲੇ ਇਨਸਾਨ ਦਾ ਤਾਂ ਨੁਕਸਾਨ ਹੁੰਦਾ ਹੀ ਹੈ। ਪਰ ਉਸ ਦੇ ਨਾਲ ਬੇਕਸੂਰ ਵੀ ਮਾਰੇ ਜਾਂਦੇ ਹਨ। ਦਮਦਮਾਂ ਸਾਹਿਬ ਜਾ ਰਹੇ ਪਰਿਵਾਰ ਦੀ ਗੱਡੀ ਦੇ ਨਾਲ ਹਾਦਸਾ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰ ਦੇ ਮੈਂਬਰ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਇਹ ਪਰਿਵਾਰ ਜਦੋਂ ਸਰਹਾਲੀ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਅੱਗੇ ਜਾ ਰਹੇ ਬਜਰੀ ਦੇ ਟਰੱਕ ਨਾਲ ਗੱਡੀ ਟਕਰਾ ਗਈ। ਜਦੋਂ ਗੱਡੀ ਟਰੱਕ ਨੂੰ ਓਵਰਟੇਕ ਕਰਨ ਲੱਗੀ ਤਾਂ ਇਹ ਸਾਰਾ ਹਾਦਸਾ ਵਾਪਰਿਆ। ਉਸ ਸਮੇਂ ਗੱਡੀ ਪਲਟ ਗਈ। ਲੋਕਾਂ ਦੁਆਰਾ ਹਾਦਸਾ ਪੀੜਤਾਂ ਨੂੰ ਐਂਬੂਲੈਂਸ ਦੀ ਮਦਦ ਰਾਹੀਂ ਸਰਹਾਲੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ। ਜ਼ਖ਼ਮੀਆਂ ਵਿੱਚ ਇੱਕ ਵਿਅਕਤੀ ਇੱਕ ਲੜਕੀ ਅਤੇ ਇੱਕ ਕੁਝ ਕੁ ਮਹੀਨੇ ਦਾ ਬੱਚਾ ਦੱਸਿਆ ਜਾ ਰਿਹਾ ਹੈ। ਕੁਝ ਜ਼ਖਮੀ ਤਰਨ ਤਾਰਨ ਦੇ ਹਸਪਤਾਲ ਵਿੱਚ ਦਾਖਿਲ ਹਨ।
ਜ਼ਿਆਦਾ ਗੰਭੀਰ ਹਾਲਤ ਵਾਲੇ ਜ਼ਖਮੀਆਂ ਨੂੰ ਅੰਮ੍ਰਿਤਸਰ ਵਿਖੇ ਪਹੁੰਚਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਨੂੰ ਪੁਲਸ ਦੁਆਰਾ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟਰੱਕ ਘਟਨਾ ਸਥਾਨ ਤੇ ਮੌਜੂਦ ਹੈ। ਟਰੱਕ ਡਰਾਈਵਰ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦੁਆਰਾ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

Leave a Reply